ਸਕੂਲ ਵਿਦਿਆਰਥੀਆਂ ਵਲੋਂ ਵੋਟਰਾਂ ਨੂੰ ਅਪੀਲ - "ਸਾਡੇ ਭਵਿੱਖ ਦੀ ਖਾਤਰ ਨਸ਼ੇ ਵੰਡਣ ਵਾਲਿਆਂ ਨੂੰ ਵੋਟ ਨਾ ਪਾਇਓ"
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਸ੍ਰੀ ਗੁਰੂ ਹਰਿਕ੍ਰਸ਼ਨ ਪਬਲਿਕ ਸਕੂਲ, ਦੁੱਗਰੀ ਰੋਡ ਲੁਧਿਆਣਾ ਵਿਖੇ ਨਸ਼ਾ ਛੱਡੋ ਸਮਾਗਮ ਗਿਆ। ਜਿਸ ਵਿਚ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰ: ਸਤਨਾਮ ਸਿੰਘ ਸਲ੍ਹੋਪੁਰੀ ਹੋਰਾਂ ਦੱਸਿਆ ਕਿ ਚੋਣਾਂ ਦੌਰਾਨ ਆਉਣ ਵਾਲੇ ਦਸ ਦਿਨਾਂ ਵਿਚ 300 ਕਰੋੜ ਦੇ ਨਸ਼ੇ ਵੋਟਰਾਂ ਨੂੰ ਭਰਮਾਉਣ ਲਈ ਵੰਡੇ ਜਾਣੇ ਹਨ। ਜੋ ਪੰਜਾਬ ਦੀ ਜੁਆਨੀ ਨੂੰ ਲੈ ਡੁੱਬਣਗੇ। ਜਿਸ ਤੇ ਸਕੂਲ ਦੇ ਸਮੂੰਹ ਵਿਦਿਆਰਥੀਆਂ ਨੇ ਇਕੱਠਿਆਂ ਹੋ ਕੇ ਸਮੂੰਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਵੀਰ ਜੀ, ਭੈਣ ਜੀ, ਅੰਕਲ ਜੀ, ਆਂਟੀ ਜੀ ਕ੍ਰਿਪਾ ਕਰਕੇ ਸਾਡੇ ਭਵਿੱਖ ਦੀ ਖਾਤਰ ਨੋਟ ਤੇ ਨਸ਼ੇ ਵੰਡਣ ਵਾਲੇ ਭ੍ਰਿਸ਼ਟਾਚਾਰੀ ਤੇ ਸਮਾਜਿਕ ਵਾਤਾਵਰਣ ਨੂੰ ਤਹਿਸ ਨਹਿਸ ਕਰਨ ਵਾਲੇ ਕਿਸੇ ਵੀ ਉਮੀਦਵਾਰ ਨੂੰ ਵੋਟ ਨਾ ਪਾਇਓ।
ਸਕੂਲ ਪ੍ਰਿੰਸੀਪਲ ਹਰਦਿਆਲ ਕੌਰ ਨੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਧਿਅਮ ਰਾਹੀਂ ਵੋਟਰਾਂ ਨੂੰ ਕੀਤੀ ਅਪੀਲ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਡੇ ਬੱਚੇ ਸੁਚੇਤ ਹਨ ਤਾਂ ਇੰਨਾਂ ਦਾ ਭਵਿੱਖ ਸੁਰੱਖਿਅਤ ਹੈ। ਇਸ ਸਮੇਂ ਮੈਡਮ ਮਨਜੀਤ ਕੌਰ, ਇੰਦਰਜੀਤ ਕੌਰ, ਰਜਿੰਦਰ ਕੌਰ ਨੇ ਵੀ ਸੰਬੋਧਨ ਕੀਤਾ।