ਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਵਲੋਂ 23 ਜੁਲਾਈ ਨੂੰ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਦੇ ਰੂਪ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜ਼ੋਨਲ ਦਫਤਰ ਸਿੱਖਾਂ ਵਾਲਾ ਰੋਡ ਵਿਖੇ ਸਮੂਹ ਮੈਬਰਾਨ ਤੇ ਅਹੁਦੇਦਾਰ ਹਾਜ਼ਰ ਹੋਏ ਤੇ ਖੇਤਰ ਪ੍ਰਧਾਨ ਰਣਜੀਤ ਸਿੰਘ ਮੱਲਾਂ ਦੁਆਰਾ ਅਰਦਾਸ ਕਰਨ ਤੋਂ ਬਾਅਦ ਸ਼ਹਿਰ ਦੇ ਪ੍ਰਮੁੱਖ ਵੱਖ-ਵੱਖ ਹਸਪਤਾਲਾਂ ਵਿਚ ਜਾ ਕੇ ਮਰੀਜ਼ਾਂ ਨੂੰ ਫਲ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਸਬੰਧੀ ਸਾਹਿਤ ਅਤੇ ਫਲ ਤਕਸੀਮ ਕੀਤਾ ਗਿਆ ਅਤੇ ਮਰੀਜ਼ਾਂ ਲਈ ਅਰਦਾਸ ਕੀਤੀ ਗਈ। ਸਟੱਡੀ ਸਰਕਲ ਵਲੋਂ ਇਹ ਸੇਵਾ ਸ਼ਹਿਰ ਦੇ 11 ਹਸਪਤਾਲਾਂ ਵਿਚ ਜਾ ਕੇ 158 ਮਰੀਜ਼ਾਂ ਅਤੇ 252 ਉਨ੍ਹਾਂ ਦੀ ਤੀਮਾਰਦਾਰੀ ਕਰ ਰਹੇ ਵਿਅਕਤੀਆਂ ਦੀ ਕੀਤੀ ਗਈ। ਜ਼ੋਨਲ ਪ੍ਰੈਸ ਸਕੱਤਰ ਬਲਵਿੰਦਰ ਸਿੰਘ, ਖੇਤਰ ਪ੍ਰਧਾਨ ਰਣਜੀਤ ਸਿੰਘ ਅਤੇ ਅਮਰਜੀਤ ਸਿੰਘ ਨੇ ਅੱਠਵੇਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਬਾਰੇ ਜਾਣਕਾਰੀ ਦਿੱਤੀ। ਇਸ ਸੇਵਾ ਸਮੇਂ ਡਾ: ਅਵੀਨਿੰਦਰਪਾਲ ਸਿੰਘ, ਖੇਤਰ ਸਕੱਤਰ ਨਵਨੀਤ ਸਿੰਘ, ਵਿਰਸਾ ਫੈਮਿਲੀ ਕੱਲਬ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਗੁਰਸਿੱਖ ਬੀਬਾ ਬੱਚਾ ਦੇ ਕੋਆਰਡੀਨੇਟਰ ਜਗਜੀਤ ਸਿੰਘ, ਸੰਤ ਸਿੰਘ, ਹਰਪ੍ਰੀਤ ਸਿੰਘ, ਮਾ: ਸੁਖਵਿੰਦਰ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਹੈਪੀ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਬੂਟਾ ਸਿੰਘ ਅਤੇ ਅਮਨਦੀਪ ਸਿੰਘ ਆਦਿ ਨੇ ਸੇਵਾ ਨਿਭਾਈ।