੧੬ ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਹੁਸ਼ਿਆਰਪੁਰ ਵਿਖੇ ਆਯੋਜਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਅਤੇ ਵਿਕਰੀ ਦਾ ਪ੍ਰਬੰਧ ਕੀਤਾ ਗਿਆ। ਸੰਗਤਾਂ ਨੇ ਪੁਸਤਕ ਪ੍ਰਦਰਸ਼ਨੀ ਵਿੱਚ ਕਾਫ਼ੀ ਰੁਚੀ ਲੈਂਦਿਆਂ ਪੁਸਤਕਾਂ ਸੰਬੰਧੀ ਲਾਹੇਵੰਦ ਜਾਣਕਾਰੀ ਹਾਸਲ ਕਰਦਿਆਂ ਇਨ੍ਹਾਂ ਦੀ ਖਰੀਦ ਵੀ ਕੀਤੀ। ਇਸ ਮੌਕੇ ਪ੍ਰਿੰ: ਬਲਵਿੰਦਰ ਸਿੰਘ ਜ਼ੋਨਲ ਸਕੱਤਰ, ਬੀਬੀ ਇੰਦਰਜੀਤ ਕੌਰ, ਸ੍ਰ: ਨਿਰਮਲ ਸਿੰਘ, ਸ੍ਰ: ਜਸਪਾਲ ਸਿੰਘ, ਡਾ: ਭੁਪੰਦਰ ਕੌਰ, ਸ੍ਰ: ਸੁਰਜੀਤ ਸਿੰਘ, ਸ੍ਰ: ਗੁਰਪਾਲ ਸਿੰਘ, ਸ੍ਰ: ਜਗਦੀਪ ਸਿੰਘ ਆਦਿ ਹਾਜ਼ਰ ਸਨ।