ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੋਪੜ ਜ਼ੋਨ ਵਲੋਂ 30 ਅਪ੍ਰੈਲ ਤੋਂ 3 ਮਈ ਤੱਕ ਗੁਰਮਤਿ ਸਿੱਖਿਆ ਕੈਂਪ ਲਗਾਇਆ ਗਿਆ। ਜਿਸ ਵਿੱਚ ਜਥੇਬੰਦੀ ਦੇ ਚੀਫ਼ ਸਕੱਤਰ, ਸ੍ਰ: ਇੰਦਰਪਾਲ ਸਿੰਘ, ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰ: ਸਤਨਾਮ ਸਿੰਘ ਸਲੋਪੁਰੀ, ਰੋਪੜ ਜ਼ੋਨ ਦੇ ਸਕੱਤਰ ਸ੍ਰ: ਤੇਜਿੰਦਰ ਸਿੰਘ ਖਿਜਰਾਬਾਦੀ ਅਤੇ ਹੋਰ ਵੱਖ-ਵੱਖ ਸ਼ਖਸੀਅਤਾਂ ਨੇ ਗੁਰਮਤਿ ਦੇ ਵੱਖ-ਵੱਖ ਵਿਸ਼ਿਆਂ ਤੇ ਵਿਚਾਰਾਂ ਦੀ ਸਾਂਝ ਕੀਤੀ। ਲੋਕ ਸਭਾ ਚੋਣਾਂ ਦੌਰਾਨ ਵੰਡੇ ਜਾ ਰਹੇ ਨਸ਼ਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਸ਼ਾ ਛੱਡੋ ਮਾਰਚ ਵੀ ਕੱਢਿਆ ਗਿਆ।