ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਬਰਗਾੜੀ ਖੇਤਰ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਮੱਲਾ ਵਿਖੇ ਮਿਤੀ 5-1-10 ਨੂੰ ਕੇਸ ਪਿਆਰ ਮੁਹਿੰਮ ਤਹਿਤ ਇੱਕ ਵਿਸ਼ੇਸ ਸਮਾਗਮ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 110 ਬੱਚਿਆਂ ਨੂੰ ਕੇਸ ਪਿਆਰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਵਿਸ਼ੇਸਤਾ ਇਹ ਸੀ ਕਿ ਉਨ੍ਹਾਂ ਮਾਤਾਵਾਂ ਨੂੰ ਜਿਨ੍ਹਾਂ ਨੇ ਆਪਣੇ ਬੱਚਿਆਂ ਦੇ ਕੇਸਾਂ ਦੀ ਸੰਭਾਲ ਕੀਤੀ, ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ.ਜਰਨੈਲ ਸਿੰਘ, ਖੇਤਰੀ ਸਕੱਤਰ ਬਰਗਾੜੀ ਅਤੇ ਸ. ਰਣਜੀਤ ਸਿੰਘ, ਖੇਤਰ ਪ੍ਰਧਾਨ ਕੋਟਕਪੂਰਾ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਕੇਸਾਂ ਦੀ ਅਦਮੁੱਲੀ ਦਾਤ ਸੰਭਾਲਣ ਦੀ ਪ੍ਰੇਰਣਾ ਕੀਤੀ।