ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਉਪ ਕੁਲਪਤੀ ਪ੍ਰੋ ਆਰ.ਸੀ. ਸੋਬਤੀ ਦਾ ਸਨਮਾਨ

On: 30 January, 2010, By: Press Secretary, Location: Chandigarh

ਚੰਡੀਗੜ੍ਹ ਜ਼ੋਨ ਵਲੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਪ ਕੁਲਪਤੀ ਪ੍ਰੋ ਆਰ.ਸੀ. ਸੋਬਤੀ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਵਲੋ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਪ੍ਰਦਾਨ ਕੀਤਾ ਗਿਆ। ਸਨਮਾਨ ਦੇਣ ਦੀ ਰਸਮ ਪ੍ਰਿੰ: ਰਾਮ ਸਿੰਘ, ਚੀਫ ਆਰਗੇਨਾਇਜ਼ਰ ਹੋਰਾਂ ਅਦਾ ਕੀਤੀ। ਇਸ ਸਨਮਾਨ ਵਿੱਚ ਸ੍ਰੀ ਸਾਹਿਬ, ਸ਼ਾਲ ਅਤੇ ਯਾਦਗਾਰੀ ਚਿੰਨ੍ਹ ਸ਼ਾਮਲ ਸਨ। ਇਸ ਮੌਕੇ ਪ੍ਰਸਿੱਧ ਪੰਜਾਬੀ ਕਵੀ ਸ੍ਰ. ਸੁਰਜੀਤ ਪਾਤਰ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਜਦੋ ਕਿ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਸ੍ਰੀ ਸੁਰਿੰਦਰ ਵਾਲੀਆ ਨੇ ਵਿਸ਼ੇਸ ਮਹਿਮਾਨ ਵਜੋ ਸ਼ਿਰਕਤ ਕੀਤੀ।

ਅੰਤ ਵਿੱਚ ਪ੍ਰੋ ਸੋਬਤੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਕਰਮ ਕਰਨਾ ਮਨੁੱਖ ਦਾ ਧਰਮ ਹੈ। ਉਨ੍ਹਾਂ ਨੇ ਪੰਜਾਬੀ ਨੂੰ ਬਣਦੀ ਥਾਂ ਦੇ ਕੇ ਆਪਣਾ ਧਰਮ ਨਿਭਾਇਆ ਹੈ।ਉਨ੍ਹਾਂ ਨੇ ਪ੍ਰੋ. ਕਰਮਜੀਤ ਸਿੰਘ ਅਤੇ ਪ੍ਰੋ. ਏ.ਐਸ ਆਹਲੂਵਾਲੀਆ ਸਮੇਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਇਹ ਸਨਮਾਨ ਸਮਾਗਮ ਕਰਵਾਉਣ ਲਈ ਵਿਸ਼ੇਸ ਧੰਨਵਾਦ ਕੀਤਾ। ਸਟੇਟ ਸਕੱਤਰ ਦੀ ਜਿੰਮੇਵਾਰੀ ਸ੍ਰ. ਇੰਦਰਪਾਲ ਸਿੰਘ, ਚੀਫ ਸਕੱਤਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੋਰਾਂ ਨਿਭਾਈ।

Related Images:

Newsletter


Job Placements

Social Empowerment & Economic Development Directorate

Helpline

Helpline

Career Guidance

Career Guidance

Monthly Magazine

Monthly Magazine