ਫਰੀਦਕੋਟ-ਮੁਕਤਸਰ-ਬਠਿੰਡਾ ਵਲੋਂ 21ਵਾਂ ਮੁਫਤ ਦਸਤਾਰ ਸਿਖਲਾਈ ਕੈਂਪ ਸ਼ੁਰੂ

On: 10 February, 2010, By: Press Secretary, Location: Muktsar

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਭਗ ਪਿਛਲੇ ਤਿੰਨ ਦਹਾਕਿਆਂ ਤੋਂ ਵਿਦਿਅਕ ਖੇਤਰ ਅੰਦਰ ਵਿਦਿਆਰਥੀਆਂ ਦੇ ਜੀਵਨ ਅੰਦਰ ਨੈਤਿਕਤਾ ਦੇ ਗੁਣ ਭਰਨ, ਅਤੇ ਆਪਣੇ ਅਮੀਰ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਦੇਸ਼ਾਂ ਨੂੰ ਮੁੱਖ ਰਖਦੇ ਹੋਏ ਸਟੱਡੀ ਸਰਕਲ ਦੀ ਮੁਕਤਸਰ ਇਕਾਈ ਵਲੋਂ ਸਥਾਨਕ ਮਲੋਟ ਰੋਡ ਸਥਿਤ ਦਫਤਰ ਵਿਖੇ 21ਵਾਂ ਮੁਫਤ ਦਸਤਾਰ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ। ਇਹ ਕੈਂਪ ਅਪ੍ਰੈਲ ਮਹੀਨੇ ਦੇ ਅੰਤ ਤੱਕ ਜਾਰੀ ਰਹੇਗਾ। ਰੋਜਾਨਾ ਸ਼ਾਮ 6 ਵਜੇ ਤੋਂ 8 ਵਜੇ ਤੱਕ ਲਗਦੇ ਇਸ ਕੈਂਪ ਵਿੱਚ ਕੋਈ ਵੀ ਵਿਅਕਤੀ, ਕਿਸੇ ਵੀ ਧਰਮ, ਜਾਤ ਨਸਲ ਦਾ ਹੋਵੇ ਬਿਨ੍ਹਾਂ ਕਿਸੇ ਭੇਦ-ਭਾਵ ਦਸਤਾਰ ਸਿਖਣ ਆ ਸਕਦਾ ਹੈ। ਸਟੱਡੀ ਸਰਕਲ ਦੇ ਯੂਨਿਟ ਸਕੱਤਰ ਸ.ਕੁਲਦੀਪ ਸਿੰਘ ਆਰੇਵਾਲਾ ਨੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਲਗਾਤਾਰ ਲਗਾਏ ਜਾ ਰਹੇ ਇਨ੍ਹਾਂ ਕੈਂਪ ਵਿਚੋਂ ਹੁਣ ਤੱਕ 1000 ਵਿਅਕਤੀ ਦਸਤਾਰ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ।

Related Images:

Newsletter


Job Placements

Social Empowerment & Economic Development Directorate

Helpline

Helpline

Career Guidance

Career Guidance

Monthly Magazine

Monthly Magazine