ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਸੰਬੰਧੀ ਸੈਮੀਨਾਰ ਦਾ ਆਯੋਜਨ

On: 15 May, 2010, By: Press Secretary, Location: Moga

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਿਰੋਜਪੁਰ-ਮੋਗਾ ਜੋਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਜਿਲ੍ਹਾ ਮੋਗਾ ਵਿਖੇ ਨੈਤਿਕ ਕਦਰਾਂ ਕੀਮਤਾਂ ਅਤੇ HIV/AIDS ਦੇ ਸੰਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਵਿੱਚ ਸ੍ਰ.ਅੰਮ੍ਰਿਤਪਾਲ ਸਿੰਘ ਖਾਲਸਾ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀਆਂ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਮੋਗਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵਲੋਂ ਚੱਲ ਰਹੇ HIV/AIDS ਦੀ ਪ੍ਰੋਜੈਕਅ ਕਾਉਂਸਲਰ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ HIV/AIDS ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨਾਲ ਨੈਤਿਕ ਕਦਰਾਂ ਕੀਮਤਾਂ ਤੇ ਇਸ ਦੀ ਲੋੜ ਬਾਰੇ ਗੱਲਬਾਤ ਕੀਤੀ। ਫਿਰ TI ਪ੍ਰੋਜੈਕਟ ਮੈਨੇਜਰ ਸ੍ਰ.ਜਸਵਿੰਦਰ ਸਿੰਘ ਨੇ ਪੰਜਾਬ ਦੇ ਸੱਭਿਆਚਾਰ ਅਤੇ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਨੂੰ ਮੁੱਖ ਰੱਖ ਕੇ ਗੱਲਬਾਤ ਕੀਤੀ। ਸੈਮੀਨਾਰ ਦੇ ਅਖੀਰ ਵਿੱਚ ਵਿਦਿਆਰਥੀਆਂ ਤੋਂ ਸੈਮੀਨਾਰ ਵਿੱਚ ਕੀਤੀ ਗਈ ਗੱਲਬਾਤ ਸੰਬੰਧੀ ਸਵਾਲ ਕੀਤੇ ਗਏ ਅਤੇ ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਅਖੀਰ ਵਿੱਚ ਸਕੂਲ ਪ੍ਰਿੰਸੀਪਲ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਧੰਨਵਾਦ ਕੀਤਾ ਗਿਆ।

Related Images:

Newsletter


Job Placements

Social Empowerment & Economic Development Directorate

Helpline

Helpline

Career Guidance

Career Guidance

Monthly Magazine

Monthly Magazine